ਮਸ਼ਹੂਰ ਡਾਂਸਰ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜਾ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਰੇਮੋ ਨੂੰ ਗੰਭੀਰ ਹਾਲਤ ‘ਚ ਮੁੰਬਈ ਦੇ ਕੋਕੀਲਾਬੇਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਹੜਕੰਪ ਮਚ ਗਿਆ ਤੇ ਪ੍ਰਸ਼ੰਸਕ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਮੰਗ ਰਹੇ ਹਨ। ਜਾਣਕਾਰੀ ਮੁਤਾਬਕ, ਰੇਮੋ ਡਿਸੂਜਾ ਦੀ ਐਨਜੀਓਪਲਾਸਟੀ ਸਰਜਰੀ ਹੋਈ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਰੇਮੋ ਇੱਕ ਬਿਹਤਰੀਨ ਕੋਰੀਓਗ੍ਰਾਫਰੀ ਲਈ ਜਾਣੇ ਜਾਂਦੇ ਹਨ ਅਤੇ ਉਹਨ ਨੂੰ ‘ਫਾਲਤੂ’ ਅਤੇ ‘ਏ ਬੀ ਸੀ ਡੀ’ ਵਰਗੀਆਂ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਉਹ ਡਾਂਸ ਐਕਡਮੀ ਵੀ ਚਲਾਉਂਦੇ ਹਨ। ਰੇਮੋ ਡੀਸੂਜ਼ਾ ਨੇ ਆਖਰੀ ਵਾਰ ਡਾਂਸ ਫਿਲਮ’ ਸਟ੍ਰੀਟ ਡਾਂਸਰ 3 ਡੀ ‘ਦਾ ਨਿਰਦੇਸ਼ਨ ਕੀਤਾ ਸੀ. ਫਿਲਮ, ਜਿਸ ਵਿਚ ਵਰੁਣ ਧਵਨ ਅਤੇ ਸ਼ਰਧਾ ਕਪੂਰ ਮੁੱਖ ਭੂਮਿਕਾਵਾਂ ਵਿਚ ਸਨ, ਇਸ ਸਾਲ ਦੇ ਸ਼ੁਰੂ ਵਿਚ ਜਾਰੀ ਕੀਤੀ ਗਈ ਸੀ।
ਰੇਮੋ ਆਪਣੀ ਬਿਹਤਰੀਨ ਕੋਰੀਓਗ੍ਰਾਫੀ ਲਈ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਆਈਫ਼ਾ ਐਵਾਰਡਜ਼ ਅਤੇ ਜ਼ੀ ਸਿਨੇ ਐਵਾਰਡਜ਼ ਮੁੱਖ ਹਨ। ਇਸ ਦੇ ਨਾਲ ਹੀ ਉਹ ਫ਼ਿਲਮਾਂ ਪ੍ਰੋਡਿਊਸ ਕਰਦੇ ਹਨ। ਟੀਵੀ ‘ਚ ਆਉਣ ਵਾਲੇ ਰਿਆਲਟੀ ਸ਼ੋਅ ਵੀ ਜੱਜ ਕਰਦੇ ਹਨ।